जालंधर: परागपुर चौ इंचार्ज ASIकी विवादों में, थाने के अंदर बहस का VIDEO वायरल; नशा तस्करी की शिकायत पर हंगामा जालंधर: BJP कार्यकर्ता के घर आधी रात गुंडागर्दी, पथराव में बुजुर्ग महिला घायल; CCTV में कैद हुई वारदात अयोध्या राम मंदिर चढ़ावा चोरी मामला: 73 हजार पन्नों की चार्जशीट कोर्ट में दाखिल, 8 आरोपी नामजद, चंपत राय बने सरकारी गवाह जालंधर में अमित शाह की नशा मुक्ति महारैली की तैयारियां शुरू: हवन-यज्ञ और अरदास के साथ परागपुर में काम का शुभारंभ श्री सिद्ध बाबा सोढल मेले को लेकर जालंधर पुलिस हाई अलर्ट: सुरक्षा में तैनात होंगे 1500 जवान, सिविल ड्रेस में भी रहेगी पैनी नज़र जालंधर में कूरियर सर्विस की आड़ में चल रहे नशा तस्करी नेटवर्क का पर्दाफाश: 1 किलो अफीम, 5000 नशीली गोलियां व ड्रग मनी के साथ 3 गिरफ्तार

ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ

ਪੰਜਾਬ ਭਰ ਦੇ ਸਕੂਲਾਂ ‘ਚ ਕੀਤੀਆਂ ਗਈਆਂ ਗਰਮੀਆਂ ਦੀਆਂ ਛੁੱਟੀਆਂ ਦਾ ਅੱਜ ਆਖ਼ਰੀ ਦਿਨ ਹੈ। ਭਲਕੇ ਯਾਨੀ 1 ਜੁਲਾਈ ਤੋਂ ਮੁੜ ਤੋਂ ਪੰਜਾਬ ਦੇ ਸਕੂਲ ਖੁੱਲ੍ਹ ਜਾਣਗੇ। ਹਾਲਾਂਕਿ ਇਸ ਸਮੇਂ ਪੰਜਾਬ ’ਚ ਮੌਸਮ ਕਾਫੀ ਹੁੰਮਸ ਨਾਲ ਭਰਿਆ ਹੋਇਆ ਹੈ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਤੌਰ ’ਤੇ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਦਿੱਤੀ ਗਈ ਹੈ।

ਦੱਸ ਦਈਏ ਕਿ ਫਿਲਹਾਲ ਪੰਜਾਬ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ’ਚ ਕੋਈ ਵਾਧਾ ਨਹੀਂ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਭਲਕੇ ਤੋਂ ਸਕੂਲ ਆਮ ਦਿਨਾਂ ਵਾਂਗ ਹੀ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਹੋ ਜਾਵੇਗੀ। ਲੋਕ ਸੋਸ਼ਲ ਮੀਡੀਆ ’ਤੇ ਆਉਣ ਵਾਲੀ ਛੁੱਟੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੋਂ ਸੁਚੇਤ ਰਹਿਣ। 

ਪੰਜਾਬ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਵੱਲੋਂ ਇਹ ਸੰਭਾਵਨਾ ਜਤਾਈ ਗਈ ਹੈ ਕਿ ਭਲਕੇ ਤੋਂ ਪੰਜਾਬ ਦੇ ਮੌਸਮ ’ਚ ਕਾਫੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ, 30 ਜੂਨ ਨੂੰ ਪੂਰੇ ਸੂਬੇ ਲਈ ਕੋਈ ਮੌਸਮ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੁਝ ਥਾਵਾਂ ‘ਤੇ ਬੱਦਲਵਾਈ ਅਤੇ ਹਲਕੀ ਬੂੰਦਾ-ਬਾਂਦੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

1 ਜੁਲਾਈ ਤੋਂ ਸੂਬੇ ਵਿੱਚ ਪ੍ਰੀ-ਮੌਨਸੂਨ ਸਰਗਰਮ ਹੋਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਨੇ ਪੂਰਬੀ ਅਤੇ ਉੱਤਰੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੁਹਾਲੀ, ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸ਼ਾਮਲ ਹਨ, ਵਿੱਚ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Leave a Reply

Your email address will not be published. Required fields are marked *

और पढ़ें