जालंधर: परागपुर चौ इंचार्ज ASIकी विवादों में, थाने के अंदर बहस का VIDEO वायरल; नशा तस्करी की शिकायत पर हंगामा जालंधर: BJP कार्यकर्ता के घर आधी रात गुंडागर्दी, पथराव में बुजुर्ग महिला घायल; CCTV में कैद हुई वारदात अयोध्या राम मंदिर चढ़ावा चोरी मामला: 73 हजार पन्नों की चार्जशीट कोर्ट में दाखिल, 8 आरोपी नामजद, चंपत राय बने सरकारी गवाह जालंधर में अमित शाह की नशा मुक्ति महारैली की तैयारियां शुरू: हवन-यज्ञ और अरदास के साथ परागपुर में काम का शुभारंभ श्री सिद्ध बाबा सोढल मेले को लेकर जालंधर पुलिस हाई अलर्ट: सुरक्षा में तैनात होंगे 1500 जवान, सिविल ड्रेस में भी रहेगी पैनी नज़र जालंधर में कूरियर सर्विस की आड़ में चल रहे नशा तस्करी नेटवर्क का पर्दाफाश: 1 किलो अफीम, 5000 नशीली गोलियां व ड्रग मनी के साथ 3 गिरफ्तार

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਨਿੰਦਾ 

ਜਲੰਧਰ (Star News India) ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਸੰਸਥਾ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਬਲ ਪ੍ਰਯੋਗ ਦੀ ਬਜਾਏ ਗੱਲਬਾਤ ਰਾਹੀਂ ਸੁਣਿਆ ਜਾਣਾ ਚਾਹੀਦਾ ਹੈ।

ਆਗੂਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਪਨਾਹ, ਲੰਗਰ ਅਤੇ ਹੋਰ ਮਨੁੱਖੀ ਸਹਾਇਤਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਨੇ ਇੱਕ ਵਾਰ ਫਿਰ ਮਨੁੱਖਤਾ ਲਈ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕੇਂਦਰ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਥਿਤ ਨੀਟ (NEET) ਪੇਪਰ ਲੀਕ ਮਾਮਲੇ ਦੀ ਪੂਰੀ ਅਤੇ ਸਮੇਂਬੱਧ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਵਿਦਿਆਰਥੀਆਂ ਦਾ ਭਰੋਸਾ ਬਹਾਲ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਵੀ ਮੰਗ ਕੀਤੀ।

ਸੰਸਥਾ ਦੇ ਹੋਰ ਆਗੂਆਂ ਨੇ ਵੀ ਸਾਂਝੇ ਤੌਰ ‘ਤੇ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਲੋਕਤੰਤਰੀ ਢੰਗ ਨਾਲ ਹੱਲ ਕਰਨਾ ਹੀ ਇੱਕ ਜ਼ਿੰਮੇਵਾਰ ਸਰਕਾਰ ਦੀ ਪਹਿਚਾਣ ਹੈ।ਇਸ ਮੋਕੇ ਐਡਵੋਕੇਟ ਕਰਨਜੀਤ ਸਿੰਘ, ਐਡਵੋਕੇਟ ਰਮਨਦੀਪ ਕੌਰ, ਐਡਵੋਕੇਟ ਨੇਹਾ, ਐਡਵੋਕੇਟ ਟੀਨਾ, ਐਡਵੋਕੇਟ ਲਵਪ੍ਰੀਤ ਸੁਮਨ, ਐਡਵੋਕੇਟ ਵਿਸਾਖਾ, ਐਡਵੋਕੇਟ ਪੂਜਾ, ਐਡਵੋਕੇਟ ਅੰਜਲੀ, ਐਡਵੋਕੇਟ ਅਰੁਣ ਸਿੱਧੂ, ਐਡਵੋਕੇਟ ਅਮਲੋਕ ਸਿੰਘ ਹਾਜ਼ਿਰ ਸਨ।

Leave a Reply

Your email address will not be published. Required fields are marked *

और पढ़ें