जालंधर: परागपुर चौ इंचार्ज ASIकी विवादों में, थाने के अंदर बहस का VIDEO वायरल; नशा तस्करी की शिकायत पर हंगामा जालंधर: BJP कार्यकर्ता के घर आधी रात गुंडागर्दी, पथराव में बुजुर्ग महिला घायल; CCTV में कैद हुई वारदात अयोध्या राम मंदिर चढ़ावा चोरी मामला: 73 हजार पन्नों की चार्जशीट कोर्ट में दाखिल, 8 आरोपी नामजद, चंपत राय बने सरकारी गवाह जालंधर में अमित शाह की नशा मुक्ति महारैली की तैयारियां शुरू: हवन-यज्ञ और अरदास के साथ परागपुर में काम का शुभारंभ श्री सिद्ध बाबा सोढल मेले को लेकर जालंधर पुलिस हाई अलर्ट: सुरक्षा में तैनात होंगे 1500 जवान, सिविल ड्रेस में भी रहेगी पैनी नज़र जालंधर में कूरियर सर्विस की आड़ में चल रहे नशा तस्करी नेटवर्क का पर्दाफाश: 1 किलो अफीम, 5000 नशीली गोलियां व ड्रग मनी के साथ 3 गिरफ्तार

ਸੁਖਬੀਰ ਬਾਦਲ ਨੇ ਬਲਾਚੌਰ ’ਚ ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਪੁੱਛਿਆ ਕਿ ਕਿਥੇ ਹੈ ਤੁਹਾਡੀ ਦਿਨ ਵੇਲੇ ਦੀ 12 ਘੰਟੇ ’ਬਿਜਲੀ’ ਜਿਸਦਾ ਤੁਸੀਂ ਵਾਅਦਾ ਕੀਤਾ ਸੀ ?

ਪੰਜਾਬ ਬਚਾਓ ਰੈਲੀ ਮੁਹਿੰਮ ਨੇ ਜ਼ੋਰ ਫੜਿਆ, ਸੁਖਬੀਰ ਬਾਦਲ ਨੇ ਚਹੁੰ ਮਾਰਗੀ ਪਠਾਨਕੋਟ-ਰੋਪੜ ਐਕਸਪ੍ਰੈਸਵੇਅ ਬਣਾਉਣ ਦਾ ਕੀਤਾ ਐਲਾਨ


ਅਕਾਲੀ ਦਲ ਦੇ ਪ੍ਰਧਾਨ ਨੇ ਕੰਢੀ ਇਲਾਕੇ ਦੇ ਵਿਕਾਸ ਵਾਸਤੇ ਕੰਢੀ ਵਿਕਾਸ ਮੰਤਰਾਲਾ ਬਣਾਉਣ ਦਾ ਵੀ ਕੀਤਾ ਐਲਾਨ


ਬਲਾਚੌਰ:
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਕੰਢੀ ਵਿਕਾਸ ਮੰਤਰਾਲੇ ਦਾ ਗਠਨ ਕਰੇਗੀ ਤਾਂ ਜੋ ਸੂਬੇ ਦੇ ਉਪ ਪਹਾੜੀ ਇਲਾਕਿਆਂ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕੇ ਅਤੇ ਪਠਾਨਕੋਟ ਤੋਂ ਰੋਪੜ ਤੱਕ ਚਹੁੰ ਮਾਰਗੀ ਐਕਸਪ੍ਰੈਸਵੇਅ ਬਣਾਇਆ ਜਾਵੇਗਾ ਤਾਂ ਜੋ ਖਿੱਤੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕੇ।


ਅਕਾਲੀ ਦਲ ਦੇ ਪ੍ਰਧਾਨ, ਜੋ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਥੇ ਪਾਰਟੀ ਦੇ ਸੀਨੀਅਰ ਆਗੂ ਹਨੀ ਟੋਂਸਾ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹਨਾਂ ਦੀ ਸਰਕਾਰ ਦੀ ਦਿਨ ਵੇਲੇ ਮੋਟਰਾਂ ਵਾਸਤੇ 12 ਘੰਟੇ ਬਿਜਲੀ ਸਪਲਾਈ ਕਿਥੇ ਹੈ ਜਿਸਦਾ ਐਲਾਨ ਉਹਨਾਂ ਵਾਰ-ਵਾਰ ਆਪਣੀਆਂ ਸਟੇਜਾਂ ਤੋਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਰੋਜ਼ਾਨਾ 10-10 ਘੰਟਿਆਂ ਦੇ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਵਾਅਦਾ ਕੀਤਾ ਕਿ ਇਕ ਵਾਰ ਮੁੜ ਤੋਂ ਸੂਬੇ ਦੀ ਵਾਗਡੋਰ ਸੰਭਾਲਣ ’ਤੇ ਅਕਾਲੀ ਦਲ ਪੰਜਾਬ ਨੂੰ ਫਿਰ ਤੋਂ ਬਿਜਲੀ ਸਰਪਲੱਸ ਬਣਾਏਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੰਢੀ ਇਲਾਕੇ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਡੂੰਘੇ ਟਿਊਬਵੈਲ ਲਗਵਾ ਕੇ ਤੁਹਾਡੀਆਂ ਸਿੰਜਾਈ ਜ਼ਰੂਰਤਾਂ ਪੂਰੀਆਂ ਕਰਾਂਗੇ। ਉਹਨਾਂ ਕਿਹਾ ਕਿ ਕੰਢੀ ਨਹਿਰ ਰਾਹੀਂ ਵੀ ਸਿੰਜਾਈ ਸਹੂਲਤਾਂ ਉਪਲਬਧ ਹੋਣਗੀਆਂ ਤੇ ਤੁਪਕਾ ਸਿੰਜਾਈ ਪ੍ਰਣਾਲੀ ਤੇ ਜ਼ਮੀਨਦੋਜ਼ ਪਾਈਪਾਂ ਨਾਲ ਵੀ ਪਾਣੀ ਹਰ ਇਕ ਖੇਤ ਵਿਚ ਪਹੁੰਚਦਾ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨਵਾਂਸ਼ਹਿਰ ਵਿਚ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ ਤੇ ਇਸ ਸ਼ਹਿਰ ਵਿਚ ਇਕ ਵੈਟਨਰੀ ਕਾਲਜ ਖੋਲ੍ਹਿਆ ਜਾਵੇਗਾ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਜਿਥੇ ਅਗਾਊਂ ਸੋਚਦਾ ਹੈ, ਉਥੇ ਹੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਮੁੱਖ ਮੰਤਰੀ ਦਾ ਦਫਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਜਿਥੇ ਜ਼ਬਰ ਜਨਾਹ ਦੇ ਮੁਲਜ਼ਮਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਪੈਸੇ ਲੈ ਕੇ ਕਲੀਨ ਚਿੱਟ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਾਰ-ਵਾਰ ਜ਼ਬਰ ਜਨਾਹ ਕਰਨ ਦੇ ਮੁਲਜ਼ਮ ਨੂੰ ਛੁਡਵਾਉਣ ਵਾਸਤੇ 5 ਕਰੋੜ ਰੁਪਏ ਵਿਚ ਸੌਦੇਬਾਜ਼ੀ ਕੀਤੀ ਅਤੇ ਅਫਸਰਾਂ ਦੀਆਂ ਤਾਇਨਾਤੀਆਂ ਤੇ ਤਬਾਦਲਿਆਂ, ਸੀ ਐਲ ਯੂ ਕੇਸਾਂ ਅਤੇ ਠੇਕਿਆਂ ਵਾਸਤੇ ਵਿਆਪਕ ਭ੍ਰਿਸ਼ਟਾਚਾਰ ਚਲ ਰਿਹਾ ਹੈ ਜਿਸਦਾ ਜ਼ਿਕਰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਹਾਈ ਕੋਰਟ ਵਿਚ ਵੀ ਕੀਤਾ ਹੈ।


ਸਰਦਾਰ ਬਾਦਲ ਨੇ ਦੱਸਿਆ ਕਿ ਮੁੱਖ ਮੰਤਰੀ ਜਨਤਕ ਜੀਵਨ ਨੂੰ ਵੀ ਨਹੀਂ ਬਖਸ਼ ਰਹੇ ਅਤੇ ਗੁਰਪ੍ਰੀਤ ਸਿੰਘ ਸੇਖੋਂ ਨਾਂ ਦਾ ਗੈਂਗਸਟਰ ਜਿਸਦੇ ਖਿਲਾਫ 50 ਤੋਂ ਜ਼ਿਆਦਾ ਫੌਜਦਾਰੀ ਕੇਸ ਦਰਜ ਹਨ, ਨੂੰ ਆਪ ਵਿਚ ਸ਼ਾਮਲ ਕਰ ਕੇ ਜ਼ੀਰਾ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ। ਉਹਨਾਂ ਸਵਾਲ ਕੀਤਾ ਕਿ ਜੇਕਰ ਇਸੇ ਤਰੀਕੇ ਸਰਕਾਰ ਗੈਂਗਸਟਰਾਂ ਨਾਲ ਰਲੀ ਰਹੀ ਤਾਂ ਉਹਨਾਂ ਦਾ ਮੁਕਾਬਲਾ ਕਿਵੇਂ ਕਰੇਗੀ?

ਉਹਨਾਂ ਇਹ ਵੀ ਦੱਸਿਆਕਿ  ਕਿਵੇਂ ਸਰਕਾਰ ਨਸ਼ਾ ਵਿਰੋਧੀ ਕਾਰਕੁੰਨ ਮੋਹਨਜੀਤ ਸਿੰਘ ਸ਼ੇਰੋਂ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ’ਤੇ ਉਸ ’ਤੇ ਅੰਨਾ ਤਸ਼ੱਦਦ ਢਾਹ ਕੇ ਲੋਕਤੰਤਰੀ ਰੋਸ ਵਿਖਾਵਿਆਂ ਨੂੰ ਕੁਚਲਣ ’ਤੇ ਲੱਗੀ ਹੈ ਅਤੇ ਇਸੇ ਤਰੀਕੇ ਨਸ਼ਿਆਂ ਦੀ ਵਿਕਰੀ ਬਾਰੇ ਹਰਪਾਲ ਚੀਮਾ ਨੂੰ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਕਰਨੀ ਪਈ ਹੈ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਜਿਹੜਾ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕੁਝ ਤਾਕਤਾਂ ਸੂਬੇ ਨੂੰ ਮੁੜ ਤੋਂ 1980ਵਿਆਂ ਦੇ ਕਾਲੇ ਦੌਰ ਵਿਚ ਧੱਕਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਤਾਕਤਾਂ ਨੇ ਮੇਰੇ ’ਤੇ ਵੀ ਹਮਲੇ ਕਰਵਾਏ ਕਿਉਂਕਿ ਉਹ ਜਾਣਦੀਆਂ ਹਨ ਕਿ ਮੈਂ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਡਟਾਂਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ ਤੇ ਹਮੇਸ਼ਾ ਸੂਬੇ ਵਿਚ ਹਰ ਭਾਈਚਾਰੇ ਨਾਲ ਡੱਟ ਕੇ ਖੜ੍ਹਾ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਹੈਰੀਟੇਜ ਸਟ੍ਰੀਟ ਬਣਵਾਈ ਤਾਂ ਅਸੀਂ ਸ੍ਰੀ ਦੁਰਗਿਆਨਾ ਮੰਦਿਰ ਅਤੇ ਰਾਮ ਤੀਰਥ ਸਥਲ ਦਾ ਸੁੰਦਰੀਕਰਨ ਵੀ ਕੀਤਾ।

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਲਈ ਕਾਰਜ ਯੋਜਨਾ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ 4 ਰੁਪਏ ਕਿਲੋ ਦੀ ਦਰ ’ਤੇ 50 ਕਿਲੋ ਕਣਕ ਦਿੱਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।ਇਸੇ ਤਰੀਕੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਐਸ ਸੀ ਸਕਾਲਰਸ਼ਿਪ ਸਕੀਮ ਸੁਰਜੀਤ ਕੀਤੀ ਜਾਵੇਗੀ ਅਤੇ ਸੂਬਾ ਪਸ਼ੂ ਪਾਲਣ ਪ੍ਰਾਜੈਕਟਾਂ ’ਤੇ 75 ਫੀਸਦੀ ਸਬਸਿਡੀ ਦੇਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਉਦਮੀ ਬਣਨ ਵਾਸਤੇ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ ਤੇ ਦੁੱਧ ’ਤੇ ਐਮ ਐਸ ਪੀ ਤੈਅ ਕੀਤੀ ਜਾਵੇਗੀ।


ਸਰਦਾਰ ਬਾਦਲ ਨੇ ਸਾਬਕਾ ਅਕਾਲੀ ਆਗੂ ਚੌਧਰੀ ਨੰਦ ਲਾਲ ਵੱਲੋਂ ਇਲਾਕੇ ਵਿਚ ਕੀਤੇ ਕੰਮਾਂ ਨੂੰ ਵੀ ਚੇਤੇ ਕੀਤਾ।


ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁਖਦੀਪ ਸਿੰਘ ਸ਼ੂਕਰ ਅਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *

और पढ़ें